World
ਅਮਰੀਕਾ ‘ਚ ਇਕ ਦਿਨ ‘ਚ 3 ਥਾਵਾਂ ‘ਤੇ ਹੋਈ ਗੋਲੀਬਾਰੀ, 2 ਵਿਦਿਆਰਥੀਆਂ ਸਮੇਤ 11 ਲੋਕਾਂ ਦੀ ਮੌਤ

ਅਮਰੀਕਾ ਵਿੱਚ 12 ਘੰਟਿਆਂ ਵਿੱਚ ਗੋਲੀਬਾਰੀ ਦੀਆਂ 3 ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ‘ਚ 2 ਵਿਦਿਆਰਥੀਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। 2 ਦਿਨ ਪਹਿਲਾਂ ਲਾਸ ਏਂਜਲਸ ‘ਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਸੀ।

ਕੈਲੀਫੋਰਨੀਆ ‘ਚ ਪਹਿਲੀ ਗੋਲੀਬਾਰੀ, 7 ਦੀ ਮੌਤ: ਉੱਤਰੀ ਕੈਲੀਫੋਰਨੀਆ ‘ਚ ਸੋਮਵਾਰ ਨੂੰ ਬੰਦੂਕਧਾਰੀ ਨੇ ਹਾਫ ਮੂਨ ਬੇ ਖੇਤਰ ‘ਚ ਦੋ ਵੱਖ-ਵੱਖ ਥਾਵਾਂ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ‘ਚ 7 ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 3 ਲੋਕ ਗੰਭੀਰ ਜ਼ਖਮੀ ਹਨ। ਸ਼ੈਰਿਫ ਨੇ ਕਿਹਾ ਕਿ ਸਮੂਹਿਕ ਗੋਲੀਬਾਰੀ ਤੋਂ ਬਾਅਦ ਸ਼ੱਕੀ ਹਮਲਾਵਰ, 67 ਸਾਲਾ ਝਾਓ ਚੁਨਲੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਲਾਸ ਏਂਜਲਸ ‘ਚ ਬੰਦੂਕਧਾਰੀ ਨੇ ਖੁਦ ਨੂੰ ਗੋਲੀ ਮਾਰ ਲਈ
ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ 21 ਜਨਵਰੀ ਨੂੰ ਹੋਏ ਸਮੂਹਿਕ ਗੋਲੀਬਾਰੀ ਦੇ ਸਬੰਧ ਵਿੱਚ ਪੁਲਿਸ ਨੂੰ ਇੱਕ ਵੈਨ ਵਿੱਚੋਂ ਇੱਕ 72 ਸਾਲਾ ਸ਼ੱਕੀ ਵਿਅਕਤੀ ਦੀ ਲਾਸ਼ ਮਿਲੀ। ਲਾਸ ਏਂਜਲਸ ਟਾਈਮਜ਼ ਦੀ ਰਿਪੋਰਟ ਮੁਤਾਬਕ ਹਮਲਾਵਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਆਤਮਹੱਤਿਆ ਕਰਨ ਤੋਂ ਪਹਿਲਾਂ ਹਮਲਾਵਰ ਨੇ ਮੋਂਟੇਰੀ ਪਾਰਕ ਇਲਾਕੇ ‘ਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
