Connect with us

Punjab

ਪਠਾਨਕੋਟ ਦੇ ਪਿੰਡ ‘ਚ ਹੋਇਆ ਸ਼ਾਰਟ ਸਰਕਟ

Published

on

26 ਨਵੰਬਰ 2023: ਪਠਾਨਕੋਟ ਦੇ ਨਾਲ ਲੱਗਦੇ ਪਿੰਡ ਫੰਗਤੌਲੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਵਿਚਕਾਰ ਸਥਿਤ ਇੱਕ ਘਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਜ਼ਬਰਦਸਤ ਸੀ ਕਿ ਮਿੰਟਾਂ ਵਿੱਚ ਹੀ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਜਿਸ ਨਾਲ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਘਰ ਸੜ ਕੇ ਸੁਆਹ ਹੋ ਗਿਆ।ਇਲਾਕੇ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਤੱਕ ਰਾਤ ਨੂੰ ਲੋਕ ਇਕੱਠੇ ਹੋਏ ਤਾਂ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ, ਜਿਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਨਹੀਂ ਸੀ। ਘਰ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਸ਼ਾਰਟ ਸਰਕਟ ਅੱਗ ਲੱਗਣ ਦਾ ਕਾਰਨ ਦੱਸਿਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਘਰ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ ਉਦੋਂ ਤੱਕ ਪੂਰਾ ਘਰ ਸੜ ਕੇ ਸੁਆਹ ਹੋ ਗਿਆ ਸੀ। ਪ੍ਰਸ਼ਾਸਨ ਉਨ੍ਹਾਂ ਦੀ ਮਦਦ ਕਰੇ ਤਾਂ ਜੋ ਉਹ ਆਪਣੇ ਘਰ ਨੂੰ ਸਹੀ ਢੰਗ ਨਾਲ ਦੁਬਾਰਾ ਬਣਾ ਸਕਣ।