ENTERTAINMENT
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਚ ਚੱਲੀਆਂ ਗੋਲੀਆਂ
ਕੈਨੇਡਾ ਦੇ ਸਰੀ ਸ਼ਹਿਰ ਵਿੱਚ ਇੱਕ ਵਾਰ ਫਿਰ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਪਸ ਕੈਫੇ ਵਿੱਚ ਗੋਲੀਬਾਰੀ ਹੋਈ। ਇਹ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦਾ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਗੋਲੀਬਾਰੀ ਤੋਂ ਪਹਿਲਾ ਇੱਕ ਵਾਰ ਪਹਿਲਾਂ ਵੀ ਗੋਲੀਆਂ ਚੱਲੀਆਂ ਹਨ।
ਜਾਣਕਾਰੀ ਅਨੁਸਾਰ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਢਿੱਲੋਂ ਗੈਂਗ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਮਿਲਣ ਤੋਂ ਬਾਅਦ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਉਸਨੇ ਗੋਲੀਬਾਰੀ ਦੀ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਹਮਲਾ ਸਾਫ਼ ਦੇਖਿਆ ਜਾ ਸਕਦਾ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੈਪਸ ਕੈਫੇ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਕੈਫੇ ਖੁੱਲ੍ਹਣ ਤੋਂ ਕੁਝ ਦਿਨ ਬਾਅਦ ਅਜਿਹੀ ਹੀ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਹੁਣ ਫਿਰ ਗੋਲੀਬਾਰੀ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
