Punjab
CRIME: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਚੱਲੀਆਂ ਗੋਲੀਆਂ, ਇਕ ਦੀ ਮੌਤ, 2 ਜ਼ਖਮੀ

9ਸਤੰਬਰ 2023: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲੋਹਗੇਟ ‘ਤੇ ਖੜ੍ਹੇ ਨੌਜਵਾਨਾਂ ‘ਤੇ ਦੇਰ ਰਾਤ ਕਰੀਬ 30 ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਉਥੇ ਗੋਲੀਆਂ ਵੀ ਚਲਾਈਆਂ ਗਿਆ ਹਨ। ਇਸ ਹਮਲੇ ਵਿਚ ਇਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਜਿਸ ਦੀ ਮੌਤ ਹੋ ਗਈ ਹੈ। ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।
ਹਮਲੇ ਵਿੱਚ ਜ਼ਖ਼ਮੀ ਹੋਏ ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਹ, ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਹੋਸਟਲ ਵਿੱਚ ਜਾ ਰਹੇ ਸਨ। ਉਹ ਲੋਹਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਹਮਲਾ ਕਰ ਦਿੱਤਾ।