Punjab
ਪੰਜਾਬ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਚੱਲੀਆਂ ਗੋਲੀਆਂ
PUNJAB: ਗੁਰੂਹਰਸਹਾਏ ਥਾਣਾ ਮੁਖੀ ਉਪਕਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਮੁਕਤਸਰ ਰੋਡ ‘ਤੇ ਸਥਿਤ ਗੁਰਦੁਆਰਾ ਬੇਰ ਸਾਹਿਬ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਨੌਜਵਾਨ ਨਜਾਇਜ਼ ਹਥਿਆਰ ਲੈ ਕੇ ਗੁਰੂਹਰਸਹਾਏ ਸ਼ਾਹਰ ਵਾਲਾ ਰੋਡ ‘ਤੇ ਮੋਟਰਸਾਈਕਲ ਲੈ ਕੇ ਖੜ੍ਹੇ ਹਨ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ।
ਇਸ ਸਬੰਧੀ ਜਦੋਂ ਥਾਣਾ ਸਦਰ ਦੇ ਮੁਖੀ ਉਪਕਾਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਲਖਮੀਰਪੁਰਾ ਸ਼ਰੀਹ ਵਾਲਾ ਰੋਡ ਦੇ ਮੋੜ ’ਤੇ ਪੁੱਜੇ ਤਾਂ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ। ਜਦੋਂ ਪੁਲਿਸ ਵਾਲਿਆਂ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ‘ਤੇ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਹਵਾ ‘ਚ ਫਾਇਰਿੰਗ ਕੀਤੀ ਅਤੇ ਕਾਂਸਟੇਬਲ ਦੇਵਪ੍ਰੀਤ ਸਿੰਘ ਨੇ ਸਰਕਾਰੀ ਰਿਵਾਲਵਰ ‘ਚੋਂ ਇਕ ਗੋਲੀ ਚਲਾਈ ਤਾਂ ਦੋ ਨੌਜਵਾਨ ਹਨੇਰੇ ਦਾ ਫਾਇਦਾ ਉਠਾ ਕੇ ਭੱਜ ਗਏ, ਜਦਕਿ ਇਕ ਨੌਜਵਾਨ ਰਾਹੁਲ ਨੂੰ ਕਾਬੂ ਕਰ ਲਿਆ ਗਿਆ, ਜਿਸ ਕੋਲੋਂ ਇਕ ਮੋਟਰਸਾਈਕਲ ਬਰਾਮਦ ਹੋਇਆ | ਫ਼ਿਲਹਾਲ ਕਾਬੂ ਕੀਤੇ ਲੁਟੇਰਿਆਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ।