Connect with us

Punjab

ਮੋਗਾ ‘ਚ ਚੱਲੀਆਂ ਗੋ.ਲੀ.ਆਂ, ਨੌਜਵਾਨ ਦੀ ਮੌਕੇ ‘ਤੇ ਮੌ.ਤ

Published

on

MOGA : ਪੰਜਾਬ ਦੇ ਇੱਕ ਪਿੰਡ ‘ਚ ਅੱਜ ਸਵੇਰੇ ਤਾਬੜਤੋੜ ਗੋਲੀਆਂ ਚੱਲੀਆਂ ਹਨ। ਇਹ ਘਟਨਾ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਭਿੰਡਰ ਕਲਾਂ ਵਿੱਚ ਹੋਈ । ਪਿੰਡ ਦੇ ਇੱਕ ਨੌਜਵਾਨ ਦੀ ਅਣਪਛਾਤੇ ਹਮਲਾਵਰਾਂ ਨੇ ਸਵੇਰੇ-ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ। ਉਹ ਮੋਗਾ ਵਿੱਚ ਆਪਣੀ ਡਿਊਟੀ ‘ਤੇ ਜਾਣ ਲਈ ਆਪਣੀ ਕਾਰ ਵਿੱਚ ਘਰੋਂ ਨਿਕਲਿਆ ਸੀ। ਪਿੰਡ ਵਿੱਚ ਜਨਤਕ ਤੌਰ ‘ਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਫੈਲ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।