Amritsar
BREAKING NEWS-ਪੰਜਾਬ ‘ਚ ਚੱਲੀ ਸ਼ਰੇਆਮ ਗੋਲੀ, 2 ਭਰਾਵਾਂ ‘ਤੇ ਚਲਾਇਆ ਗਿਆ ਗੋਲੀਆਂ, ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਆ ਰਹੀ ਸਾਹਮਣੇ । ਦਰਅਸਲ ਇੱਥੇ ਮਾਨਾ ਵਾਲਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੀ ਕਿ ਲੁਟੇਰਿਆਂ ਨੇ ਦੇਰ ਰਾਤ ਕੰਮ ਤੋਂ ਘਰ ਪਰਤ ਰਹੇ ਦੋ ਭਰਾਵਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲੁਟੇਰਿਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ 1 ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਜੇ ਦੀ ਲੱਤ ‘ਚ ਗੋਲੀ ਲੱਗੀ। ਦੂਜੇ ਪਾਸੇ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਸੀ.ਸੀ.ਟੀ.ਵੀ. ਫੁਟੇਜ ਹਾਸਲ ਕਰ ਲਈ ਹੈ। ਪੁਲੀਸ ਦਾ ਕਹਿਣਾ ਹੈ ਕਿ ਜਲਦੀ ਹੀ ਲੁਟੇਰੇ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਣਗੇ।