Religion
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾਵਾਂ ਨਾਲ ਮਨਾਇਆ

ਸ਼ਹੀਦਾਂ ਦੇ ਸਰਤਾਜ਼ ਤੇ ਸ਼ਾਂਤੀ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਮੌਕੇ ਅੰਮ੍ਰਿਤਸਰ ਦੇ ਗੁਰਦੁਆਰਾ ਸੰਤੋਖਸਰ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼੍ਰੋਮਣੀ ਕਮੇਟੀ ਤੇ ਹੋਰ ਅਲੱਗ ਅਲੱਗ ਸੋਸਾਇਟੀ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ ਵੀ ਕੀਤਾ ਗਿਆ।
ਇਸ ਮੌਕੇ ਕੋਰੋਨਾ ਵਾਇਰਸ ਦੇ ਚਲਦੇ ਬਹੁਤ ਘੱਟ ਗਿਣਤੀ ‘ਚ ਸੰਗਤ ਪਹੁੰਚੀ।