Amritsar
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ

ਅੰਮ੍ਰਿਤਸਰ, 12 ਅਪ੍ਰੈਲ (ਮਲਕੀਤ ਸਿੰਘ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ।
ਇਸ ਦੌਰਾਨ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ‘ਚ ਅਲੌਕਿਕ ਜਲੌਅ ਵੀ ਸਜਾਏ ਗਏ, ਜਿਸ ‘ਚ ਹੀਰੇ -ਮੋਤੀ, ਸੋਨੇ ਦਾ ਸਾਮਾਨ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਗਿਆ।
ਗੁਰੂਦੁਆਰਾ ਸਾਹਿਬ ‘ਚ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤੇ ਤੇ ਫਿਰ ਗੁਰੂ ਮਹਾਰਾਜ ਦੇ ਚਰਨਾਂ ‘ਚ ਹਾਜ਼ਰੀ ਲਗਵਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਬੇਸ਼ੱਕ ਸੂਬੇ ‘ਚ ਲੱਗੇ ਕਰਫ਼ਿਊ ਕਾਰਨ ਸੰਗਤ ਦੀ ਗਿਣਤੀ ਬਹੁਤ ਘੱਟ ਹੈ ਪਰ ਜੋ ਵੀ ਸੰਗਤ ਇਸ ਮੌਕੇ ਪਹੁੰਚੀ ਉਨ੍ਹਾਂ ਸਭ ਨੇ ਗੁਰੂ ਸਾਹਿਬ ਦੇ ਗੁਰੂਪੂਰਬ ਦੀਆਂ ਵਧਾਈਆਂ ਦਿੱਤੀਆਂ। ਵਰਲਡ ਪੰਜਾਬੀ ਅਦਾਰੇ ਵੱਲੋਂ ਵੀ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈ।