Punjab
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਤੇ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ -ਜੋਤਿ ਦਿਵਸ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ -ਜੋਤਿ ਦਿਵਸ
ਸ੍ਰੀ ਬੇਰ ਸਾਹਿਬ ‘ਚ ਪਾਏ ਅਖੰਡ ਪਾਠ ਦੇ ਭੋਗ
ਦੂਰੋਂ-ਦੂਰੋਂ ਸੰਗਤਾਂ ਹੋਈਆਂ ਨਤਮਸਤਕ
ਜੋਤੀ -ਜੋਤਿ ਦਿਵਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੀਤਾ ਟਵੀਟ
ਸੁਲਤਾਨਪੁਰ ਲੋਧੀ,12 ਸਤੰਬਰ:(ਜਗਜੀਤ ਧੰਜੂ) ਅੱਜ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ ਹੈ,ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਨਗਰ ਵਸਾਇਆ ਸੀ ਜਿੱਥੇ ਉਹਨਾਂ ਨੇ ਆਪਣਾ ਅਖੀਰਲਾ ਸਮਾਂ ਬਤੀਤ ਕੀਤਾ ਸੀ,ਇੱਥੇ ਉਹਨਾਂ ਨੇ ਮਨੁੱਖਤਾ ਦੀ ਭਲਾਈ ਦਾ ਉਪਦੇਸ਼ ਦਿੱਤਾ ਤੇ ਲੋਕਾਂ ਨੂੰ ਸਿੱਧੇ ਰਾਹ ਪਾਇਆ,ਅਖ਼ੀਰ 1539ਈ. ਵਿੱਚ ਇੱਥੇ ਹੀ ਉਹ ਜੋਤੀ-ਜੋਤਿ ਸਮਾ ਗਏ ਸਨ।
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ,ਗੁਰੂਦੁਆਰਾ ਸ੍ਰੀ ਬੇਰ ਸਾਹਿਬ ‘ਚ ਵੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ‘ਚ ਦੂਰ-ਦੁਰਾਡਿਓ ਸੰਗਤਾਂ ਗੁਰੂਦੁਆਰਾ ਸਾਹਿਬ ਨਤਮਸਤਕ ਹੋਈਆਂ ਤੇ ਗੁਰੁ ਜੀ ਦੀ ਇਲਾਹੀ ਬਾਣੀ ਦਾ ਆਨੰਦ ਮਾਣਿਆ।ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਬਹੁਤ ਸਮਾਂ ਤਪ ਵੀ ਕਰਦੇ ਰਹੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਤੇ ਲਿਖਿਆ “ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਮੈਂ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ। ਸਿੱਖ ਧਰਮ ਦੀ ਜੋਤ ਜਗਾਉਣ ਵਾਲੇ ਜਗਤ ਜਲੰਦੇ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸੱਚ ਦੇ ਰਸਤੇ ਚੱਲਣ ਤੇ ਗਲਤ ਅੱਗੇ ਨਾ ਝੁਕਣ ਦਾ ਸੁਨੇਹਾ ਦਿੱਤਾ ਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਰਾਹ ‘ਤੇ ਚੱਲਣ ਲਈ ਕਿਹਾ।”
Continue Reading