India
ਕੋਰੋਨਾ ਵਾਇਰਸ ਕਰਕੇ ਸ਼੍ਰੀ ਕਰਤਾਰਪੁਰ ਲਾਂਘਾ 16 ਮਾਰਚ ਤੋਂ ਕੀਤਾ ਬੰਦ

ਕਰਤਾਰਪੁਰ ਲਾਂਘਾ ਕੀਤਾ ਬੰਦ
ਤਲਵੰਡੀ ਸਾਬੋ, 15 ਮਾਰਚ (ਮਨੀਸ਼ ਗਰਗ): ਕੋਰੋਨਾ ਵਾਇਰਸ ਦੇ ਚਲਦੇ ਦੇਸ਼ ਭਰ ‘ਚ ਖੌਫ਼ ਦੇਖਿਆ ਜਾ ਰਿਹਾ ਹੈ। ਪਾਕਿਸਤਾਨ ਸਰਕਾਰ ਵਲੋਂ ਜਿਥੇ ਕਰਤਾਰਪੁਰ ਸਾਹਿਬ ਆਉਣ ਵਾਲੇ ਸੰਗਤਾ ਦੀ ਐਂਟਰੀ ‘ਤੇ ਰੋਕ ਲਗਾ ਦਿਤੀ ਗਈ ਹੈ। ਉਥੇ ਹੀ ਹੁਣ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਵੀ ਵੱਡਾ ਫੈਸਲਾ ਕੀਤਾ ਗਿਆ ਹੈ। ਸਾਵਧਾਨੀ ਨੂੰ ਧਿਆਨ ‘ਚ ਰੱਖਦੇ ਹੋਏ ਸ਼੍ਰੀ ਕਰਤਾਰਪੁਰ ਲਾਂਘੇ ਨੂੰ 16 ਮਾਰਚ ਤੋਂ ਲੈ ਕੇ ਅਗਲੇ ਹੁਕਮਾਂ ਤੱਕ ਬੰਦ ਕੀਤਾ ਗਿਆ ਹੈ। ਇਸਦੇ ਨਾਲ ਹੀ ਬੀਤੇ ਦਿਨੀ ਕੋਰੋਨਾ ਪੰਜਾਬ ‘ਚ ਵੀ ਦਾਖਿਲ ਹੋ ਚੁੱਕਿਆ ਹੈ ਜਿਸਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਦੇ ਵਿਚ ਸਿਨੇਮਾਘਰ,ਮਾਲ,ਕਲੱਬ , ਜਿਮ ਅਤੇ ਰਾਸਟੌਰੈਂਟ ਆਦਿ ਬੰਦ ਕੀਤੇ ਜਾ ਚੁੱਕੇ ਹਨ। ਇਸਦਾ ਐਲਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਸੀ। ਇਸਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਕਾਲਜ, ਸਕੂਲ ਤੇ ਯੂਨੀਵਰਸਿਟੀ ਨੂੰ 31 ਮਾਰਚ ਤਕ ਬੰਦ ਕਰ ਦਿੱਤਾ ਹੈ।

ਭਾਰਤ ਸਰਕਾਰ ਵੱਲੋਂ ਵੀ ਕਰਤਾਰਪੁਰ ਸਾਹਿਬ ਦੀ ਯਾਤਰਾ ਬੰਦ ਕਰਨ ਉਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਮਣੇ ਆਇਆ ਹੈ ਜਿਸਦੇ ਵਿਚ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਕੀਤਾ ਜਾ ਚੁੱਕਿਆ ਹੈ ਨਾਲ ਹੀ ਕਿਹਾ ਕਿ ਇਤਿਹਾਤ ਵਰਤਣ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨਾ ਗਲਤ ਨਹੀਂ ਹੈ , ਇਸਦੇ ਨਾਲ ਹੀ ਸੰਗਤਾਂ ਨੂੰ ਕੋਰੋਨਾ ਵਾਇਰਸ ਤੋਂ ਬਚਨ ਲਈ ਅਤਿਹਾਤ ਵਰਤਣ ਲਾਈ ਵੀ ਕਿਹਾ।