Punjab
ਸ੍ਰੀ ਮੁਕਤਸਰ ਸਾਹਿਬ ‘ਚ ਆਏ ਕੋਵਿਡ ਦੇ 2 ਪਾਜ਼ਿਟਿਵ ਕੇਸ

22 ਜੂਨ: ਸ੍ਰੀ ਮੁਕਤਸਰ ਸਾਹਿਬ ‘ਚ ਸੋਮਵਾਰ ਨੂੰ ਦੋ ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਆਏ। ਇਨ੍ਹਾਂ ‘ਚੋਂ ਇਕ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਵਾਸੀ ਹੈ ਜੋ ਪਿੱਛਲੇ ਦਿਨੀਂ ਨੋਇਡਾ ਤੋਂ ਵਾਪਿਸ ਆਇਆ ਸੀ ਤੇ ਜਿਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ ਤੇ ਇਕਾਂਤਵਾਸ ਕੀਤਾ ਹੋਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸੇ ਤਰ੍ਹਾਂ ਦੂਜਾ ਪਾਜ਼ੇਟਿਵ ਮਰੀਜ਼ ਲੰਬੀ ਬਲਾਕ ਦੇ ਇਕ ਪਿੰਡ ਨਾਲ ਸਬੰਧਿਤ ਹੈ, ਜੋ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਤੇ ਸੰਗਰੂਰ ਜ਼ਿਲ੍ਹੇ ‘ਚ ਤਾਇਨਾਤ ਹੈ। ਹੁਣ ਸ੍ਰੀ ਮੁਕਤਸਰ ਸਾਹਿਬ ‘ਚ ਐਕਟਿਵ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਤਕ ਜਿਲ੍ਹੇ ‘ਚ 83 ਪਾਜ਼ੇਟਿਵ ਮਾਮਲੇ ਪਾਏ ਗਏ ਹਨ ਜਿਨ੍ਹਾਂ ‘ਚੋਂ 72 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ ਤੇ ਹੁਣ ਜਿਲ੍ਹੇ ‘ਚ 11 ਕੇਸ ਐਕਟਿਵ ਹਨ।