Connect with us

Uncategorized

Shubhanshu Shukla ਦੀ PM MODI ਨਾਲ ਮੁਲਾਕਾਤ

Published

on

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਦੀ ਯਾਤਰਾ ਤੋਂ ਵਾਪਸ ਆਏ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੇ ਸੋਮਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਜੱਫੀ ਪਾਈ। ਸ਼ੁਭਾਂਸ਼ੂ ਸ਼ੁਕਲਾ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਪੁਲਾੜ ਮਿਸ਼ਨ ਅਤੇ ਤਜ਼ਰਬਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਸ਼ੁਕਲਾ ਦਾ ਜੱਫੀ ਪਾ ਕੇ ਸਵਾਗਤ ਕੀਤਾ, ਜਿਨ੍ਹਾਂ ਨੇ ਇਸਰੋ ਦੇ ਪੁਲਾੜ ਯਾਤਰੀ ਦੀ ਜੈਕੇਟ ਪਾਈ ਹੋਈ ਸੀ ਅਤੇ ਉਨ੍ਹਾਂ ਦੇ ਮੋਢੇ ‘ਤੇ ਹੱਥ ਰੱਖ ਕੇ ਉਨ੍ਹਾਂ ਦੇ ਨਾਲ ਤੁਰ ਪਏ। ਸ਼ੁਕਲਾ ਨੇ ਪ੍ਰਧਾਨ ਮੰਤਰੀ ਨੂੰ ਐਕਸੀਓਮ-4 ਮਿਸ਼ਨ ਦਾ ‘ਮਿਸ਼ਨ ਪੈਚ’ ਵੀ ਭੇਟ ਕੀਤਾ। ਲਖਨਊ ਵਿੱਚ ਜਨਮੇ ਪੁਲਾੜ ਯਾਤਰੀ ਨੇ ਮੋਦੀ ਨਾਲ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਲਈਆਂ ਗਈਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

PM MODI ਨੇ ‘ਐਕਸ’ ‘ਤੇ ਤਸਵੀਰਾਂ ਕੀਤੀਆਂ ਸਾਂਝੀਆਂ 

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸ਼ੁਭਾਂਸ਼ੂ ਸ਼ੁਕਲਾ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਪੋਸਟ ਵਿੱਚ ਲਿਖਿਆ ਕਿ ਉਨ੍ਹਾਂ ਦੀ ਸ਼ੁਭਾਂਸ਼ੂ ਸ਼ੁਕਲਾ ਨਾਲ ਬਹੁਤ ਵਧੀਆ ਗੱਲਬਾਤ ਹੋਈ। ਅਸੀਂ ਪੁਲਾੜ ਵਿੱਚ ਉਨ੍ਹਾਂ ਦੇ ਤਜ਼ਰਬਿਆਂ, ਵਿਗਿਆਨ ਅਤੇ ਤਕਨਾਲੋਜੀ ਵਿੱਚ ਤਰੱਕੀ ਅਤੇ ਭਾਰਤ ਦੇ ਮਹੱਤਵਾਕਾਂਖੀ ਗਗਨਯਾਨ ਮਿਸ਼ਨ ਸਮੇਤ ਕਈ ਵਿਸ਼ਿਆਂ ‘ਤੇ ਚਰਚਾ ਕੀਤੀ। ਭਾਰਤ ਨੂੰ ਉਨ੍ਹਾਂ ਦੀ ਪ੍ਰਾਪਤੀ ‘ਤੇ ਮਾਣ ਹੈ।