Sports
BREAKING: ਸ਼ੁਭਮਨ ਗਿੱਲ ਦੀ ਵਿਗੜੀ ਸਿਹਤ ਹੋਇਆ ਡੇਂਗੂ..

6ਅਕਤੂਬਰ 2023:ਵਿਸ਼ਵ ਕੱਪ ‘ਚ ਭਾਰਤ ਦੇ ਮੈਚ ਖੇਡਣ ਤੋਂ ਪਹਿਲਾਂ ਹੀ ਪ੍ਰਸ਼ੰਸਕਾਂ ਲਈ ਬੁਰੀ ਖਬਰ ਆਈ ਹੈ। ਸ਼ੁਭਮਨ ਗਿੱਲ ਦੀ ਸਿਹਤ ਖਰਾਬ ਹੋਣ ਕਾਰਨ ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਤੋਂ ਪਹਿਲਾਂ ਭਾਰਤੀ ਟੀਮ ਦੀਆਂ ਚਿੰਤਾਵਾਂ ਵਧ ਗਈਆਂ ਹਨ ਅਤੇ ਐਤਵਾਰ ਦੇ ਮੈਚ ‘ਚ ਬੱਲੇਬਾਜ਼ ਲਈ ਖੇਡਣਾ ਮੁਸ਼ਕਿਲ ਜਾਪਦਾ ਹੈ।
ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਤੇਜ਼ ਬੁਖਾਰ ਦੇ ਨਾਲ ਨਾਲ ਹੁਣ ਉਸਦਾ ਦਾ ਡੇਂਗੂ ਟੈਸਟ ਪਾਜ਼ੇਟਿਵ ਆਇਆ ਹੈ। ਵਿਸ਼ਵ ਕੱਪ 2023 ‘ਚ ਭਾਰਤ ਆਪਣਾ ਪਹਿਲਾ ਮੈਚ ਐਤਵਾਰ ਯਾਨੀ 8 ਅਕਤੂਬਰ ਨੂੰ ਚੇਨਈ ‘ਚ ਆਸਟ੍ਰੇਲੀਆ ਖ਼ਿਲਾਫ਼ ਖੇਡੇਗਾ।
ਗਿੱਲ ਦਾ ਸ਼ੁੱਕਰਵਾਰ ਯਾਨੀ ਅੱਜ ਇਕ ਹੋਰ ਟੈਸਟ ਹੋਵੇਗਾ, ਜਿਸ ਤੋਂ ਬਾਅਦ ਖੇਡਣ ਬਾਰੇ ਫੈਸਲਾ ਲਿਆ ਜਾਵੇਗਾ।