Punjab
BREAKING NEWS:ਹਾਈਕੋਰਟ ਤੋਂ ਸਿੱਧੂ ਨੂੰ ਮਿਲੀ ਵੱਡੀ ਰਾਹਤ, ਕੋਰਟ ਨੇ ਦਿੱਤਾ ਇਹ ਫੈਸਲਾ

ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਜੀਤੀ ਸਿੱਧੂ ਨੂੰ ਮੇਅਰ ਅਤੇ ਕੌਂਸਲਰ ਦੇ ਅਹੁਦੇ ਤੋਂ ਬਰਖਾਸਤ ਕਰਨ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਪਰਮਜੀਤ ਸਿੰਘ ਜੀਤੀ ਸਿੱਧੂ ਵੀ ਮੁਹਾਲੀ ਨਗਰ ਨਿਗਮ ਦੇ ਮੇਅਰ ਬਣੇ ਰਹਿਣਗੇ। ਦੱਸ ਦੇਈਏ ਕਿ ਬੀਤੇ ਦਿਨ ਅਦਾਲਤ ਨੇ ਇਸ ਮਾਮਲੇ ਨਾਲ ਸਬੰਧਤ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਕੀ ਸੀ ਪੂਰਾ ਮਾਮਲਾ
ਸਥਾਨਕ ਸਰਕਾਰਾਂ ਵਿਭਾਗ ਨੇ ਅਰਮਜੀਤ ਸਿੰਘ ਜੀਤੀ ਸਿੱਧੂ ਨੂੰ 15 ਸਤੰਬਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਕਿਹਾ ਗਿਆ ਕਿ ਉਸ ਨੇ ਸੁਸਾਇਟੀ ਨੂੰ ਕੰਮ ਦਿੱਤਾ ਹੈ ਜਿਸ ਦੇ ਉਹ ਖੁਦ ਮੈਂਬਰ ਹਨ। ਅਜਿਹਾ ਕਰਨਾ ਨਿਯਮਾਂ ਦੀ ਉਲੰਘਣਾ ਹੈ। ਇਸ ‘ਤੇ ਉਨ੍ਹਾਂ ਨੂੰ 15 ਦਿਨਾਂ ‘ਚ ਜਵਾਬ ਦੇਣ ਲਈ ਕਿਹਾ ਗਿਆ। ਇਸ ਤੋਂ ਬਾਅਦ ਮੇਅਰ ਨੇ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨ ਦੀ ਬਜਾਏ 15 ਦਿਨਾਂ ਦੀ ਮਿਆਦ ਖਤਮ ਹੋਣ ਤੋਂ 2 ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਨੋਟਿਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ।