Punjab
ਸਿੱਧੂ ਦੀ ਜੇਲ ‘ਚੋ 26 ਨੂੰ ਰਿਹਾਅ ਹੋਣ ਦੀ ਸੰਭਾਵਨਾ, ਰਾਹੁਲ ਗਾਂਧੀ ਨੇ 30 ਜਨਵਰੀ ਨੂੰ ਸ੍ਰੀਨਗਰ ਵਿੱਚ ਹੋਣ ਵਾਲੀ ਰੈਲੀ ਦਾ ਦਿੱਤਾ ਸੱਦਾ
ਪੰਜਾਬ ਦੀ ਪਟਿਆਲਾ ਜੇਲ ‘ਚ ਰੋਡ ਰੇਜ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਹੋਣ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ। ਉਨ੍ਹਾਂ ਨੂੰ ਰਾਹੁਲ ਗਾਂਧੀ ਵੱਲੋਂ 30 ਜਨਵਰੀ ਨੂੰ ਸ੍ਰੀਨਗਰ ਵਿੱਚ ਹੋਣ ਵਾਲੀ ਰੈਲੀ ਦਾ ਸੱਦਾ ਦਿੱਤਾ ਗਿਆ ਹੈ।
ਜੇਲ੍ਹ ਸੂਤਰਾਂ ਮੁਤਾਬਿਕ ਵੀਰਵਾਰ ਨੂੰ ਦੁਪਹਿਰ 12 ਵਜੇ ਸਿੱਧੂ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸ਼ਨੀਵਾਰ ਨੂੰ ਦਿੱਲੀ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੇ ਪਤੀ ਦੇ ਸਿਆਸੀ ਭਵਿੱਖ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਨਾਲ ਗੱਲਬਾਤ ਕਰਨ ਪਹੁੰਚੀ ਸੀ।