Connect with us

Punjab

ਸਿੱਧੂ ਮੂਸੇਵਾਲਾ ਕਤਲ: ਗੈਂਗਸਟਰ ਲਾਰੈਂਸ ਬਿਸ਼ਨੋਈ ਸਣੇ ਸਾਰੇ ਮੁਲਜ਼ਮ ਅੱਜ ਮਾਨਸਾ ਦੀ ਅਦਾਲਤ ਵਿੱਚ ਹੋਣਗੇ ਪੇਸ਼..

Published

on

ਮਾਨਸਾ 9ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੀ ਸੁਣਵਾਈ ਵਿੱਚ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਣੇ ਸਾਰੇ 25 ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਣਗੇ। ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ ਸਬੰਧੀ ਮਾਨਸਾ ਸੈਸ਼ਨ ਕੋਰਟ ਵਿੱਚ 26 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਸਾਰੇ ਨਾਮਜ਼ਦ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਸਨ, ਜਿਸ ਵਿੱਚ ਸਾਰਿਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਸਨ।

ਗੌਰਤਲਬ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਅੱਜ ਯਾਨੀ 9 ਅਗਸਤ ਨੂੰ ਪੇਸ਼ੀ ‘ਤੇ ਸਰੀਰਕ ਤੌਰ ‘ਤੇ ਹਾਜ਼ਰ ਹੋਣ ਦਾ ਹੁਕਮ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਦੀ ਸੁਣਵਾਈ ‘ਚ ਦੋਸ਼ੀਆਂ ਖਿਲਾਫ ਫੈਸਲਾ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ 26 ਜੁਲਾਈ 2022 ਨੂੰ ਕਤਲ ਕੇਸ ਵਿੱਚ ਨਾਮਜ਼ਦ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 31 ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਅੰਨ੍ਹੇਵਾਹ ਗੋਲੀਬਾਰੀ ਕਰਕੇ ਕਤਲ ਕਰ ਦਿੱਤਾ ਗਿਆ ਸੀ।