Punjab
ਸਿੱਧੂ ਮੂਸੇਵਾਲਾ ਕਤਲ ਕੇਸ: ਸਚਿਨ ਥਾਪਨ ਦਾ ਵਧਾਇਆ ਗਿਆ ਰਿਮਾਂਡ
ਮਾਨਸਾ 7ਅਕਤੂਬਰ 2023 : ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਸਚਿਨ ਥਾਪਨ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਬੀਤੇ ਦਿਨ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਪੁਲਸ ਨੇ ਇਸ ਮਾਮਲੇ ‘ਚ ਪੁੱਛਗਿੱਛ ਲਈ 10 ਦਿਨਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ। ਜਿਸ ‘ਤੇ ਅਦਾਲਤ ਨੇ ਪੰਜ ਦਿਨ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਹੈ। ਪੁਲਿਸ ਹੁਣ ਸਚਿਨ ਥਾਪਨ ਨੂੰ 10 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪੁਲੀਸ ਨੇ ਉਸ ਦਾ ਮੈਡੀਕਲ ਕਰਵਾਇਆ। ਪੁਲੀਸ ਨੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋਗਾ ਦੇ ਮਾਮਲੇ ਵਿੱਚ ਅਦਾਲਤ ਵਿੱਚ ਤੀਜੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।