Connect with us

Uncategorized

ਸੋਸ਼ਲ ਮੀਡੀਆ ‘ਤੇ ਛਾਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਕੁਝ ਹੀ ਮਿੰਟਾਂ ‘ਚ ਮਿਲੀਅਨ ਵਿਊਜ

Published

on

13 ਨਵੰਬਰ 2023: ਦੀਵਾਲੀ ਦੇ ਮੌਕੇ ‘ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਚ ਆਉਟ’ ਦੀਵਾਲੀ ਦੇ ਦਿਨ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਭਾਰੀ ਉਤਸ਼ਾਹ ਹੈ। ਇਹ ਗੀਤ ਰਿਲੀਜ਼ ਹੁੰਦੇ ਹੀ ਵਾਇਰਲ ਹੋ ਗਿਆ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਇਹ 5ਵਾਂ ਗੀਤ ਹੈ। ਸਿਰਫ 12 ਮਿੰਟਾਂ ਵਿੱਚ 1 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।