Connect with us

Punjab

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Published

on

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਬੀਤੇ ਦਿਨੀਂ ਮਾਰੇ ਗਏ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਮਿਤ ਸ਼ਾਹ ਨੂੰ ਮਿਲਣ ਚੰਡੀਗੜ੍ਹ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੇ ਚੰਡੀਗੜ੍ਹ ਟੈਕਨੀਕਲ ਏਅਰਪੋਰਟ ‘ਤੇ ਸਿੱਧੂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਸੀ, ਜਿਸ ‘ਚ ਉਨ੍ਹਾਂ ਨੇ ਆਪਣੇ ਬੇਟੇ ਦੇ ਕਤਲ ਦੇ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਗਏ ਸਨ। ਇਸ ਦੌਰਾਨ ਭਾਜਪਾ ਦੇ ਪੰਜਾਬ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਕਤ ਪਰਿਵਾਰ ਦੀ ਮੁਲਾਕਾਤ ਅਮਿਤ ਸ਼ਾਹ ਨਾਲ ਕਰਵਾਈ ਜਾਵੇਗੀ।