Punjab
ਸਿੱਧੂ ਦੇ ਪਿਤਾ ਨੇ ਅੱਜ ਫਿਰ ਆਪਣੇ ਪੁੱਤਰ ਲਈ ਇਨਸਾਫ਼ ਦੀ ਕੀਤੀ ਮੰਗ
26 ਨਵੰਬਰ 2023: ਜਿੱਥੇ ਸਿੱਧੂ ਮੂਸੇਵਾਲੇ ਦੇ ਪਿਤਾ ਹਰ ਐਤਵਾਰ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦੇ ਹਨ, ਉਥੇ ਅੱਜ ਫਿਰ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣੀ ਹਾਲਤ ਸੁਣਾਉਂਦੇ ਹੋਏ ਕਿਹਾ ਕਿ ਡੇਢ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਮੇਰੇ ਪੁੱਤਰ ਨੂੰ ਇਨਸਾਫ਼ ਨਹੀਂ ਮਿਲਿਆ। ਅਸੀਂ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ ਪਰ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਨਸਾਫ਼ ਲਈ ਲਗਾਤਾਰ ਆਵਾਜ਼ ਬੁਲੰਦ ਕਰਦੇ ਆ ਰਹੇ ਹਾਂ ਅਤੇ ਉਦੋਂ ਤੱਕ ਕਰਦੇ ਰਹਾਂਗੇ ਜਦੋਂ ਤੱਕ ਸਾਡੇ ਪੁੱਤਰ ਨੂੰ ਇਨਸਾਫ਼ ਨਹੀਂ ਮਿਲਦਾ।