India
ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਤੇ ਬਣਨਗੇ ਸਿੱਖ ਸਰਕਟ – ਮੁੱਖਮੰਤਰੀ

ਚੰਡੀਗੜ੍ਹ, 9 ਜੂਨ : ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਤੇ ਸਿੱਖ ਸਰਕਟ ਬਣਨਗੇ. ਇਸ ਨੂੰ ਲੈ ਕੇ ਜਿੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨੈਸ਼ਨਲ ਹਾਈਵੇਅਅਥਾਰਿਟੀ ਆੱਫ਼ ਇੰਡੀਆ (NHAI) ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਨਾਲ ਅੱਜ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਉੱਥੇ ਹੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਅੱਜ ਹੀ ਦਾਅਵਾ ਕੀਤਾ ਕਿ ਓਹਨਾ ਨੂੰ ਇਸ ਬਾਬਤ ਕੇਂਦਰੀ ਹਾਈਵੇ ਮੰਤਰੀ ਨਿਤਿਨ ਗਡਕਰੀ ਤੋਂ ਇਸ ਬਾਬਤ ਸੂਚਨਾ ਪ੍ਰਾਪਤ ਹੋਈਹੈ. ਮੁੱਖ ਮੰਤਰੀ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਓਹਨਾ ਨੇ ਸੰਧੂ ਨਾਲ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਦਾ ਜਾਇਜ਼ਾ ਲਿਆ। ਇਸਦੇ ਨਾਲ ਹੀ ਉਨ੍ਹਾਂ ਨੂੰਪੰਜਾਬ ਅੰਦਰ ਐਨਐਚਏਆਈ ਦੇ ਸਾਰੇ ਪ੍ਰਾਜੈਕਟਾਂ ਨੂੰ ਜਲਦ ਖ਼ਤਮ ਕਰਨ ਦੀ ਬੇਨਤੀ ਵੀ ਕੀਤੀ। ਸੂਬਾ ਸਰਕਾਰ ਸਮੇਂ ਸਿਰ ਜ਼ਮੀਨ ਐਕੁਆਇਰ ਕਰਨ ਵਿੱਚਮਦਦ ਕਰੇਗੀ ਅਤੇ ਨਾਲ ਹੀ ਇਸ ਐਕਸਪ੍ਰੈੱਸਵੇਅ ਨੂੰ ਆਉਣ ਵਾਲੇ ਹਲਵਾਰਾ ਹਵਾਈ ਅੱਡੇ ਨਾਲ ਜੋੜਨ ‘ਤੇ ਕੰਮ ਕਰੇਗੀ।
ਉਧਰ ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਨੂੰ ਵਾਇਆ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੇ ਤਰਨਤਾਰਨ ਤੋਂ ਅੰਮ੍ਰਿਤਸਰ ਤੱਕ ਪੰਜ ਗੁਰਧਾਮਾ ਨੂੰ ਜੋੜ ਕੇ ਨਵਾਂ ਸਿੱਖ ਸਰਕਟ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂਹਨ। ਇਹ ਸਰਕਟ ਤਜਵੀਜ਼ਸੁਦਾ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦਾ ਹਿੱਸਾ ਹੋਵੇਗਾ।