Ludhiana
ਸਿਮਰਜੀਤ ਬੈਂਸ ਨੇ ਢੀਂਡਸਾ ਦੀ ਅਕਾਲੀ ਦਲ ਪਾਰਟੀ ਨੂੰ ਦਿੱਤੀ ਵਧਾਈ
ਲੁਧਿਆਣਾ, 08 ਜੁਲਾਈ (ਸੰਜੀਵ ਸੂਦ): ਲੁਧਿਆਣਾ ਦੇ ਵਿੱਚ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੱਖਰੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਐਲਾਨ ਕਰ ਦਿੱਤਾ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਹੀ ਇਸ ਪਾਰਟੀ ਦੇ ਪ੍ਰਧਾਨ ਬਣੇ ਹਨ। ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ, ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਪੰਜਾਬ ਦੀ ਭਲਾਈ ਲਈ ਕੋਈ ਕੰਮ ਕਰ ਸਕੇਗੀ। ਇਸ ਦੌਰਾਨ ਉਨ੍ਹਾਂ ਬੇਅਦਬੀਆਂ ਦੇ ਮਾਮਲਿਆਂ ਅਤੇ ਖਾਲਿਸਤਾਨ ਦੇ ਮੁੱਦੇ ਤੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ।
ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਜਿੰਨੀਆਂ ਜ਼ਿਆਦਾ ਪਾਰਟੀਆਂ ਬਣਦੀਆਂ ਉਸ ਦਾ ਫਾਇਦਾ ਰਵਾਇਤੀ ਪਾਰਟੀਆਂ ਨੂੰ ਹੀ ਕਿਤੇ ਨਾ ਕਿਤੇ ਹੋਵੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਢੀਂਡਸਾ ਸਾਹਿਬ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ ਪਰ ਟਕਸਾਲੀ ਅਕਾਲੀਆਂ ਨੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ ਹੈ। ਬੈਂਸ ਨੇ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਦੇ ਵਿੱਚ 120 ਬੀ ਦੇ ਤਹਿਤ ਬਾਦਲਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 307 ਅਤੇ 153ਬੀ ਧਾਰਾ ਵੀ ਲੱਗਣੀ ਚਾਹੀਦੀ ਹੈ। ਬੈਂਸ ਨੇ ਇਸ ਦੌਰਾਨ ਖਾਲਿਸਤਾਨ ਦੇ ਮੁੱਦੇ ਤੇ ਆਪਣੀ ਸਫਾਈ ਪੇਸ਼ ਕਰਦਿਆਂ ਕਿਹਾ ਕਿ ਮੀਡੀਆ ਵੱਲੋਂ ਉਨ੍ਹਾਂ ਦਾ ਬਿਆਨ ਤੋੜ ਮਰੋੜ ਕੇ ਵਿਖਾਇਆ ਗਿਆ। ਜਦੋਂ ਕਿ ਉਨ੍ਹਾਂ ਨੇ ਕਦੀ ਵੀ ਵੱਖਵਾਦ ਦਾ ਸਾਥ ਨਹੀਂ ਦਿੱਤਾ ਹੈ ਨਾ ਦੇਣਗੇ ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਹਮੇਸ਼ਾ ਲੋਕਤੰਤਰ ਦੇ ਹੱਕ ਵਿੱਚ ਹੈ।