Connect with us

Punjab

ਨਿੱਜੀ ਹਸਪਤਾਲਾਂ ‘ਚ ਵੀ ਪੰਜਾਬ ਸਰਕਾਰ ਕੋਰੋਨਾ ਮਰੀਜ਼ਾਂ ਦਾ ਕਰਵਾਏ ਮੁਫ਼ਤ ਇਲਾਜ – ਸਿਮਰਜੀਤ ਬੈਂਸ

Published

on

ਲੁਧਿਆਣਾ, 23 ਅਪ੍ਰੈਲ (ਸੰਜੀਵ ਸੂਦ) : ਪੰਜਾਬ ਦੇ ਵਿੱਚ ਜਿੱਥੇ ਕਰਫਿਊ ਜਾਰੀ ਹੈ ਉੱਥੇ ਹੀ ਮਰੀਜ਼ਾਂ ਦਾ ਇਲਾਜ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਚੱਲ ਰਿਹਾ ਹੈ। ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਅਤੇ ਇੱਕ ਪੱਤਰ ਲਿਖਿਆ ਹੈ ਕਿ ਸਰਕਾਰ ਕੋਰੋਨਾ ਮਰੀਜ਼ਾਂ ਦਾ ਇਲਾਜ ਨਿੱਜੀ ਹਸਪਤਾਲਾਂ ‘ਚ ਵੀ ਮੁਫ਼ਤ ਕਰਵਾਉਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲ ਕੋਰੋਨਾ ਮਰੀਜ਼ਾਂ ਤੋਂ ਮਨਮਰਜ਼ੀ ਦੇ ਪੈਸੇ ਵਸੂਲ ਰਹੇ ਨੇ ਜਿਸ ਦੀਆਂ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਵੀ ਮਿਲੀਆਂ ਨੇ, ਬੈਂਸ ਨੇ ਡਾਕਟਰਾਂ ਦੇ ਰਵੱਈਏ ਨੂੰ ਲੈ ਕੇ ਵੀ ਸਰਕਾਰ ਨੂੰ ਨਜ਼ਰਸਾਨੀ ਹੋਣ ਦੀ ਅਪੀਲ ਕੀਤੀ।

ਸਿਮਰਜੀਤ ਬੈਂਸ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਦੇ ਵਿੱਚ ਕੋਰੋਨਾ ਮਰੀਜ਼ਾਂ ਦੀ ਲੁੱਟ ਖਸੁੱਟ ਹੋ ਰਹੀ ਹੈ ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਖ਼ਤ ਨੋਟਿਸ ਲੈ ਕੇ ਕੋਰੋਨਾ ਮਰੀਜ਼ਾਂ ਦਾ ਇਲਾਜ ਮੁਫ਼ਤ ਕਰਨ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਨਿੱਜੀ ਹਸਪਤਾਲਾਂ ਦੀਆਂ ਉਨ੍ਹਾਂ ਨੂੰ ਲਗਾਤਾਰ ਵੀ ਸ਼ਿਕਾਇਤ ਮਿਲ ਰਹੀ ਹੈ ਕਿ ਡਾਕਟਰ ਜੂਨੀਅਰ ਸਟਾਫ ਨੂੰ ਹੀ ਕੋਰੋਨਾ ਵਾਰਡ ‘ਚ ਭੇਜ ਰਹੇ ਨੇ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਰੈਗੂਲਰ ਇਲਾਜ ਲਈ ਆਉਂਦੇ ਨੇ ਉਨ੍ਹਾਂ ਨਾਲ ਵੀ ਸਹੀ ਸਲੂਕ ਨਹੀਂ ਹੋ ਰਿਹਾ ਇਸ ਕਰਕੇ ਡਾਕਟਰਾਂ ਨੂੰ ਵੀ ਸਲਾਹ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਤੇ ਨਜ਼ਰ ਵੀ ਬਣਾਈ ਰੱਖਣੀ ਚਾਹੀਦੀ ਹੈ। ਬੈਂਸ ਨੇ ਕਿਹਾ ਕਿ ਭਾਰਤ ਨੂੰ ਵੀ ਇਜ਼ਰਾਈਲ ਦੀ ਤਰਜ਼ ਤੇ ਕੰਮ ਕਰਨਾ ਚਾਹੀਦਾ ਹੈ।