Ludhiana
ਬੈਂਸ ਨੇ ਕੈਪਟਨ ‘ਤੇ ਕੀਤੇ ਸ਼ਬਦੀ ਹਮਲੇ

ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਗਏ ਹਨ। ਇਨ੍ਹਾਂ ਦਾਅਵਿਆਂ ਤੇ ਵਿਰੋਧੀਆਂ ਵੱਲੋਂ ਤੰਜ ਕੱਸੇ ਜਾ ਰਹੇ ਹਨ। ਉਧਰ ਲੁਧਿਆਣਾ ਤੋਂ ਸਿਮਰਜੀਤ ਸਿੰਘ ਬੈਂਸ ਵੱਲੋਂ ਸਰਕਾਰ ਦੇ ਪੁਖਤਾ ਪ੍ਰਬੰਧਾਂ ਦੀ ਪੋਲ ਖੋਲ੍ਹੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਕੈਪਟਨ ਸਾਹਿਬ ਕੁੱਝ ਕਰ ਰਹੇ ਨੇ ਨਾ ਹੀ ਉਨ੍ਹਾਂ ਦਾ ਮੰਤਰੀਮੰਡਲ।ਇਨਾਂ ਹੀ ਨਹੀਂ ਉਨਾਂ ਵੱਲੋਂ ਮਜ਼ਦੂਰਾਂ ਨੂੰ 5 ਗੁਣਾਂ ਮਜ਼ਦੂਰੀ ਦੇਣ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਸਿਮਰਜੀਤ ਬੈਂਸ ਵੱਲੋਂ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਨਾ ਦੇਣ ਉੱਤੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਹੱਥੀਂ ਲਿਆ ਹੈ।