Punjab
ਸਿਮਰਜੀਤ ਬੈਂਸ ਦਾ PA ਸੁਖਚੈਨ ਸਿੰਘ ਗ੍ਰਿਫ਼ਤਾਰ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਬੀਤੇ ਦਿਨ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਕਰਮਜੀਤ ਬੈਂਸ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਉਸ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਬਲਾਤਕਾਰ ਦੇ ਮਾਮਲੇ ‘ਚ ਭਗੌੜਾ ਸਿਮਰਜੀਤ ਬੈਂਸ ਵੀ ਅਦਾਲਤ ‘ਚ ਆਤਮ ਸਮਰਪਣ ਕਰ ਸਕਦੇ ਹਨ।