Connect with us

Punjab

ਬੈਂਸ ਨੇ ਚੁੱਕਿਆ ਕੈਪਟਨ ਅਮਰਿੰਦਰ ਸਿੰਘ ਦੇ 87 ਫੀਸਦੀ ਬਿਆਨ ਦਾ ਮੁੱਦਾ, ਕਿਹਾ ਕੈਪਟਨ ਸਾਹਿਬ ਦੱਸਣ ਆਪਣੇ ਸਰੋਤ

Published

on

ਲੁਧਿਆਣਾ, 13 ਅਪ੍ਰੈਲ (ਸੰਜੀਵ ਸੂਦ): ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਵਿੱਚ ਕਰੋਨਾ ਵਾਇਰਸ ਦੇ 87 ਫੀਸਦੀ ਬਿਆਨ ਨੂੰ ਲੈ ਕੇ ਸਖਤ ਸ਼ਬਦਾਂ ‘ਚ ਨਿੰਦਿਆ ਕੀਤੀ ਹੈ ਬੈਂਸ ਨੇ ਕਿਹਾ ਹੈ ਕਿ ਕੈਪਟਨ ਨੇ ਲੋਕਾਂ ਦੀ ਮਦਦ ਤਾਂ ਕੀ ਕਰਨੀ ਹੈ ਸਗੋਂ ਉਹ ਲੋਕਾਂ ਨੂੰ ਅਜਿਹੇ ਬਿਆਨ ਦੇ ਕੇ ਡਰਾ ਰਹੇ ਨੇ ਬੈਂਸ ਨੇ ਕਿਹਾ ਕਿ ਕੈਪਟਨ ਨੂੰ ਆਪਣੇ ਸਰੋਤ ਲੋਕਾਂ ਅੱਗੇ ਉਜਾਗਰ ਕਰਨੇ ਚਾਹੀਦੇ ਨੇ ਜਿਨ੍ਹਾਂ ਤੋਂ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ..

ਮੁੱਖ ਮੰਤਰੀ ਪੰਜਾਬ ਦੇ ਕਰੋਨਾ ਵਾਇਰਸ ਨਾਲ ਪੰਜਾਬ ਦੇ 87 ਫੀਸਦੀ ਲੋਕ ਪ੍ਰਭਾਵਿਤ ਹੋਣ ਦੇ ਬਿਆਨ ਦੀ ਸਿਮਰਜੀਤ ਬੈਂਸ ਨੇ ਸਖਤ ਸ਼ਬਦਾਂ ‘ਚ ਨਿੰਦਿਆ ਕੀਤੀ ਹੈ ਉਨ੍ਹਾਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਰਸਤਾ ਸਾਫ਼ ਕਰਨਾ ਚਾਹੁੰਦੇ ਨੇ ਅਤੇ ਲੋਕਾਂ ਨੂੰ ਅਜਿਹੇ ਬਿਆਨ ਦੇ ਕੇ ਡਰਾ ਰਹੇ ਹਨ। ਬੈਂਸ ਨੇ ਕਿਹਾ ਕਿ ਕੈਪਟਨ ਨੂੰ ਅਜਿਹੇ ਮੌਕੇ ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਆਪਣੇ ਸਰੋਤ ਦੱਸਣ ਜਿਸ ਤੋਂ ਇੰਨੀ ਪੁਖਤਾ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਰਥਿਕ ਤੌਰ ਤੇ ਕਮਜ਼ੋਰ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਨਾ ਕੇ ਅਜਿਹੀ ਬਿਆਨਬਾਜ਼ੀ। ਬੈਂਸ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਬਿਜਲੀ ਅਤੇ ਪਾਣੀ ਦੇ ਬਿਲ ਮਾਫ਼ ਕਰਨੇ ਚਾਹੀਦੇ ਨੇ, ਉਨਾਂ ਕਿਹਾ ਕਿ ਮੱਧ ਵਰਗ ਤਬਕਾ ਵੀ ਇਸ ਮੌਕੇ ਆਰਥਿਕ ਮੰਦੀ ਦਾ ਸ਼ਿਕਾਰ ਹੈ ਅਤੇ ਉਨ੍ਹਾਂ ਨੂੰ ਕੱਢਣ ਲਈ ਵੀ ਸਰਕਾਰ ਨੂੰ ਅੱਗੇ ਆ ਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।

Continue Reading
Click to comment

Leave a Reply

Your email address will not be published. Required fields are marked *