Connect with us

Punjab

ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਸਿਮਰਜੀਤ ਸਿੰਘ ਬੈਂਸ

Published

on

ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ): ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਅੱਜ ਕਿਸਾਨਾਂ ਦੇ ਹੱਕ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਚੰਡੀਗੜ੍ਹ ਤੱਕ ਸਾਈਕਲ ਮਾਰਚ ਸ਼ੁਰੂ ਕੀਤਾ ਹੈੇ।

ਇਸ ਸਾਈਕਲ ਰੋਸ ਮਾਰਚ ਰਾਹੀਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੈਂਸ ਭਰਾਵਾਂ ਨੇ ਆਖਿਆ ਕਿ ਇਹ ਆਰਡੀਨੈਂਸ ਕਿਸਾਨਾਂ ਲਈ ਨੁਕਸਾਨਦੇਹ ਹੈ ਅਤੇ ਇਹ ਭਵਿੱਖ ਵਿੱਚ ਕਿਸਾਨਾਂ ਨੂੰ ਬੇਜ਼ਮੀਨੇ ਕਰ ਦੇਵੇਗਾ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਹ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣਗੇ। ਪੰਜ ਦਿਨਾਂ ਸਾਈਕਲ ਰੋਸ ਮਾਰਚ ਪਹਿਲੇ ਦਿਨ ਬਿਆਸ, ਦੂਜੇ ਦਿਨ ਜਲੰਧਰ, ਤੀਜੇ ਦਿਨ ਖਟਕੜ ਕਲਾਂ, ਚੌਥੇ ਦਿਨ ਰੋਪੜ ਅਤੇ ਪੰਜਵੇਂ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਜਾ ਕੇ ਖਤਮ ਹੋਵੇਗਾ।