Connect with us

Punjab

ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਹੁਣ ਗਾਇਕ ਲਖਵਿੰਦਰ ਵਡਾਲੀ ਕਿਹਾ….

Published

on

ਚੰਡੀਗੜ੍ਹ 14ਸਤੰਬਰ 2023:  ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ। ਉਸ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਲੋਕ ਨਸ਼ਿਆਂ ਵਿਰੁੱਧ ਉਸ ਦੀ ਅਪੀਲ ਨੂੰ ਸਵੀਕਾਰ ਕਰਨਗੇ।

ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਜ਼ਰੂਰੀ
ਗਾਇਕ ਲਖਵਿੰਦਰ ਵਡਾਲੀ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਿਆਂ ਵਿਰੁੱਧ ਫੈਸਲਾ ਲੈਣਾ ਬਹੁਤ ਜ਼ਰੂਰੀ ਹੈ। ਲੋਕਾਂ ਨਾਲ ਰਹਿਣਾ ਵੀ ਬਹੁਤ ਜ਼ਰੂਰੀ ਹੈ। ਇਸ ਅਪੀਲ ਨਾਲ ਵਡਾਲੀ ਨੇ ਹਿੰਮਤ-ਏ-ਮਰਦਾ, ਮਦਾਦ-ਏ-ਖੁਦਾ।