Uncategorized
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗਾਇਕ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕੇਸ ਵਿੱਚ ਵਿਵਾਦਾਂ ਵਿੱਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। AGTF ਕੇ ਦੇ ਮੁਖੀ ਪ੍ਰਮੋਦ ਬਾਨ ਨੇ ਮਨਕੀਰਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਪ੍ਰਮੋਦ ਬਾਨ ਨੇ ਮੀਡੀਆ ਵਿਭਾਗ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਜਾਂਚ ਵਿੱਚ ਮਨਕੀਰਤ ਔਲਖ ਦਾ ਨਾਂ ਸਾਹਮਣੇ ਨਹੀਂ ਆਇਆ ਹੈ।
ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਮੂਸੇ ਵਾਲਾ ਦੇ ਕਤਲ ‘ਚ ਮਨਕੀਰਤ ਔਲਖ ਦਾ ਹੱਥ ਦੱਸਿਆ ਜਾ ਰਿਹਾ ਸੀ। ਜਾਨ ਨੂੰ ਖਤਰਾ ਹੋਣ ਕਾਰਨ ਕੁਝ ਦਿਨ ਪਹਿਲਾਂ ਮਨਕੀਰਤ ਵਿਦੇਸ਼ ਗਿਆ ਸੀ। ਦੱਸ ਦੇਈਏ ਕਿ ਆਪਣੇ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਮਨਕੀਰਤ ਔਲਖ ਨੇ ਇੰਸਟਾਗ੍ਰਾਮ ‘ਤੇ ਕੁਝ ਪੋਸਟ ਸ਼ੇਅਰ ਕੀਤੀਆਂ ਸਨ, ਜਿਸ ‘ਚ ਉਸ ਨੇ ਦੱਸਿਆ ਸੀ ਕਿ ਉਸ ਨੂੰ ਮੂਸੇਵਾਲਾ ਦੇ ਕਤਲ ‘ਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਇੰਨਾ ਹੀ ਨਹੀਂ ਮਨਕੀਰਤ ਨੇ ਸਿੱਧੂ ਮੂਸੇਵਾਲਾ ਦੀ ਮਾਂ ਨਾਲ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਉਹ ਕਦੇ ਕਿਸੇ ਦੇ ਬੇਟੇ ਨੂੰ ਗੁਆਉਣ ਬਾਰੇ ਸੋਚ ਵੀ ਨਹੀਂ ਸਕਦੇ।