Connect with us

Uncategorized

ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ – ਸਿੰਗਲਾ

Published

on

vijay inder singla

ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ ਜ਼ਿਲੇ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ। ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਲ ਨਾ ਆਏ।

ਜਿਨਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅੱਪਡੇਟ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।