Connect with us

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲੇ ‘ਚ SIT ਦੀ ਵੱਡੀ ਕਾਰਵਾਈ, 15 ਥਾਵਾਂ ’ਤੇ ਕੀਤੀ ਛਾਪੇਮਾਰੀ

Published

on

ਇਹ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਪਤਾ ਲੱਗਿਆ ਹੈ ਕਿ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ 15 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਰੋਪੜ ਵਿੱਚ ਲਗਪਗ 15 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਤਲਾਸ਼ੀ ਇਸ ਕੇਸ ਵਿੱਚ ਨਾਮਜ਼ਦ 16 ਮੁਲਜ਼ਮਾਂ ਨਾਲ ਜੁੜੇ ਘਰਾਂ ਅਤੇ ਦਫ਼ਤਰਾਂ ਵਿੱਚ ਲਈ ਗਈ।

ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਜੋ ਇਸ ਜਾਂਚ ਦੀ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਐੱਸ ਆਈ ਟੀ ਪੂਰੀ ਤਰ੍ਹਾਂ ਮੈਰਿਟ ਅਤੇ ਕਾਨੂੰਨ ਦੇ ਅਨੁਸਾਰ ਕਾਰਵਾਈ ਕਰ ਰਹੀ ਹੈ।ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਾਂਚ ਦੌਰਾਨ ਕੇਸ ਨਾਲ ਸਬੰਧਤ ਸਾਰੇ ਉਪਲਬਧ ਸਬੂਤ ਰਿਕਾਰਡ ‘ਤੇ ਲਿਆਂਦੇ ਜਾਣਗੇ।