Connect with us

Punjab

SIT ਹੁਣ ਸੁਖਬੀਰ ਸਿੰਘ ਬਾਦਲ ਤੋਂ ਕਰੇਗੀ ਕੋਟਕਪੂਰਾ ਮਾਮਲੇ ਬਾਰੇ ਪੁੱਛਗਿੱਛ

Published

on

sukhbir badal SIT

ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਸੁਖਬੀਰ ਬਾਦਲ ਨੂੰ 26 ਜੂਨ ਨੂੰ ਸੈਕਟਰ -32, ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਹੈਡਕੁਆਰਟਰ ਆਉਣ ਲਈ ਕਿਹਾ ਗਿਆ ਹੈ। 2015 ਵਿਚ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਵੇਲੇ ਬਾਦਲ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਸੀ। ਦੱਸ ਦਈਏ ਕਿ ਇਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇੱਕ ਨਵੀਂ ਐਸਆਈਟੀ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸੀ। ਮਈ ਵਿਚ ਬਣਾਈ ਗਈ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ 2015 ਵਿਚ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਬਾਰੀ ਦਾ ਆਦੇਸ਼ ਕਿਸਨੇ ਦਿੱਤਾ ਸੀ।
ਇਸ ਸੰਬੰਧ ਵਿਚ ਐਸਆਈਟੀ ਦੀ ਟੀਮ ਨੇ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ, ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਘਟਨਾ ਸਬੰਧੀ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ਵਿਖੇ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ। ਇਸ ਪੁੱਛਗਿੱਛ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਣੇ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਵੀ ਬਾਦਲ ਦੀ ਰਿਹਾਇਸ਼ ‘ਤੇ ਮੌਜੂਦ ਰਹੇ। ਐਸਆਈਟੀ ਨੇ ਪਹਿਲਾਂ ਸਾਬਕਾ ਮੁੱਖ ਮੰਤਰੀ ਨੂੰ 16 ਜੂਨ ਨੂੰ ਆਉਣ ਲਈ ਕਿਹਾ ਸੀ ਪਰ ਸਿਹਤ ਖਰਾਬ ਹੋਣ ਕਾਰਨ ਉਹ ਨਹੀਂ ਪਹੁੰਚ ਸਕੇ। ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਬਾਦਲ ਨੇ ਐਸਆਈਟੀ ਦੀ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ।