Connect with us

Punjab

ਮੋਗਾ ਵਿੱਚ ਬਣੇ ਕਰਨਾਲ ਵਰਗੇ ਹਾਲਾਤ, ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ

Published

on

ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਦੀ ਰੈਲੀ ਦੇ ਵਿਰੋਧ ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋਈ ਹੈ। ਜਾਣਕਾਰੀ ਮੁਤਾਬਕ ਜਦੋਂ ਕਿਸਾਨਾਂ ਨੇ ਰੈਲੀ ਵਾਲੀ ਥਾਂ ‘ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਦੱਸ ਦਈਏ ਕਿ ਸੂਬੇ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ ਜਿਸ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਪਾਰਟੀਆਂ ਆਪਣੀ ਤਾਕਤ ਦਿਖਾਉਣ ‘ਚ ਲੱਗ ਗਈਆਂ ਹਨ।

ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿਸ ਕਰਕੇ ਹਰਿਆਣਾ ਤੇ ਪੰਜਾਬ ‘ਚ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਕਿਸਾਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਸਾਰੀਆਂ ਧਿਰਾਂ ਵਿਰੁੱਧ ਪੋਸਟਰ ਜੰਗ ਸ਼ੁਰੂ ਕਰ ਦਿੱਤੀ ਹੈ। ਉਧਰ, ਸੂਬੇ ਵਿੱਚ ਮੁੱਖ ਸੰਘਰਸ਼ ਸੱਤਾਧਾਰੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਕਾਰ ਹੈ।