National
ਭਾਰਤੀ ਫ਼ੌਜ ਵੱਲੋਂ 2 ਅੱਤਵਾਦੀਆਂ ਦੇ ਸਕੈਚ ਜਾਰੀ
JAMMU AND KASHMIR : ਪੁੰਛ ਦੇ ਸੂਰਨਕੋਟ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ। ਭਾਰਤੀ ਫੌਜ ਦੀਆਂ ਗੱਡੀਆਂ ਇਲਾਕੇ ‘ਚ ਗਸ਼ਤ ਕਰ ਰਹੀਆਂ ਹਨ। 4 ਮਈ ਨੂੰ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਵਾਹਨਾਂ ਦੇ ਕਾਫਲੇ ‘ਤੇ ਹਮਲਾ ਕੀਤਾ ਸੀ। ਭਾਰਤੀ ਹਵਾਈ ਸੈਨਾ ਦੇ ਇੱਕ ਜਵਾਨ ਦੀ ਹਸਪਤਾਲ ਵਿੱਚ ਮੌਤ ਹੋ ਗਈ। ਏਜੰਸੀਆਂ ਨੇ ਕਈ ਸ਼ੱਕੀਆਂ ਨੂੰ ਪੁੱਛਗਿੱਛ ਲਈ ਚੁੱਕਿਆ ਹੈ।
ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਹਮਲੇ ਤੋਂ ਬਾਅਦ ਭਾਰਤੀ ਫੌਜ ਐਕਸ਼ਨ ਮੋਡ ‘ਚ ਆ ਗਈ ਹੈ। ਅੱਤਵਾਦੀਆਂ ਦੀ ਭਾਲ ‘ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਫੌਜ ਨੇ ਦੋ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਸੂਚਨਾ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
4 ਮਈ ਨੂੰ ਪੁੰਛ ਜ਼ਿਲੇ ‘ਚ ਭਾਰਤੀ ਹਵਾਈ ਫੌਜ ਦੇ ਵਾਹਨ ‘ਤੇ ਹਮਲਾ ਕੀਤਾ ਗਿਆ ਸੀ, ਜਿਸ ‘ਚ ਪੰਜ ਜਵਾਨ ਜ਼ਖਮੀ ਹੋ ਗਏ ਸਨ। ਬਾਅਦ ਵਿੱਚ ਇੱਕ ਸਿਪਾਹੀ ਸ਼ਹੀਦ ਹੋ ਗਿਆ। ਉਸ ਤੋਂ ਬਾਅਦ ਵੱਡੇ ਪੱਧਰ ‘ਤੇ ਲਗਾਤਾਰ ਕਾਰਵਾਈਆਂ ਚੱਲ ਰਹੀਆਂ ਹਨ। ਸੁਰੱਖਿਆ ਬਲਾਂ ਦੀ ਟੀਮ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਵੀ ਚਲਾ ਰਹੀ ਹੈ।