Amritsar
ਅੰਮ੍ਰਿਤਸਰ ‘ਚ 15 ਕਿਲੋ ਹੈਰੋਇਨ ਸਣੇ ਦਬੋਚਿਆ ਸਮੱਗਲਰ

ਅੰਮ੍ਰਿਤਸਰ,6 ਸਤੰਬਰ 2023: ਅੰਮ੍ਰਿਤਸਰ ‘ਚ ਪੁਲਸ ਨੇ 15 ਕਿਲੋ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਤੋਂ ਨਸ਼ੇ ਦੀ ਖੇਪ ਸਪਲਾਈ ਲਈ ਲਿਆ ਰਿਹਾ ਹੈ। ਪੁਲਸ ਨੇ ਜਦੋਂ ਨਾਕਾਬੰਦੀ ਕਰ ਕੇ ਤਲਾਸ਼ੀ ਲਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ।
ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਤਸਕਰ ਨੇ ਸਰਹੱਦੀ ਖੇਤਰ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਉਸ ਨੂੰ ਫੜ ਲਿਆ।
ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ
ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਹੈਰੋਇਨ ਕਿਸ ਨੂੰ ਪਹੁੰਚਾਉਣੀ ਸੀ।