Ludhiana
ਸ਼ਰੇਆਮ ਉਡਾਈ ਲੁਟੇਰੇ ਨੇ ਔਰਤ ਦੇ ਗਲੇ ‘ਚੋਂ ਚੈਨ, ਘਟਨਾ ਸੀਸੀਟੀਵੀ ‘ਚ ਕੈਦ

ਲੁਧਿਆਣਾ ਦੇ ਵਿੱਚ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਹਨ। ਆਏ ਦਿਨ ਵੱਡੀਆਂ ਲੁਟਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਸਾਲ ਦੀ ਸਭ ਵੱਡੀ ਲੁੱਟ ਵੀ ਲੁਧਿਆਣਾ ਸ਼ਹਿਰ ‘ਚ ਹੋਈ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਸੈਕਟਰ 32 ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਲੁਟੇਰਾ ਔਰਤ ਦੇ ਗਲੇ ‘ਚ ਪਾਈ ਚੈਨਖੋਹ ਕੇ ਰਫੂ ਚੱਕਰ ਹੋ ਗਿਆ ਹੈ। ਹਾਲਾਂਕਿ ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਇਹ ਚੈਨ ਨਕਲੀ ਸੀ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।