Uncategorized
ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋ ਰਹੀ ਬਰਫਬਾਰੀ, ਵੇਖੋ ਤਸਵੀਰਾਂ

HEMKUND SAHIB : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਬਰਫ਼ਬਾਰੀ ਹੋ ਰਹੀ ਹੈ। ਮੱਥਾ ਟੇਕਣ ਪਹੁੰਚੇ ਸ਼ਰਧਾਲੂ ਇਸ ਪਲ ਦਾ ਆਨੰਦ ਲੈ ਰਹੇ ਹਨ ।
ਤੁਹਾਨੂੰ ਦੱਸ ਦੇਈਏ ਕਿ ਉੱਤਰਾਖੰਡ ਦੀ ਚਾਰਧਾਮ ਯਾਤਰਾ ਚੱਲ ਰਹੀ ਹੈ। ਅਜਿਹੇ ‘ਚ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆ ਰਹੇ ਹਨ। ਹੇਮਕੁੰਟ ਸਾਹਿਬ ‘ਚ ਬਰਫਬਾਰੀ ਕਾਰਨ ਕਾਫੀ ਠੰਡ ਪੈ ਰਹੀ ਹੈ ਪਰ ਦੂਜੇ ਪਾਸੇ ਇੱਥੇ ਅਦਭੁਤ ਨਜ਼ਾਰਾ ਵੀ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸ਼ਰਧਾਲੂਆਂ ਲਈ 25 ਮਈ ਨੂੰ ਖੋਲ੍ਹ ਦਿੱਤੇ ਗਏ ਸਨ। ਜਾਣਕਾਰੀ ਮੁਤਾਬਕ 31 ਮਈ ਤੱਕ 18 ਹਜ਼ਾਰ ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।
ਇਨੀਂ ਦਿਨੀਂ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਮੈਦਾਨੀ ਇਲਾਕਿਆਂ ‘ਚ ਪਾਰਾ 43 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਉੱਤਰਾਖੰਡ ਦਾ ਇੱਕ ਹਿੱਸਾ ਅਜਿਹਾ ਵੀ ਹੈ ਜਿੱਥੇ ਇਨ੍ਹੀਂ ਦਿਨੀਂ ਬਰਫਬਾਰੀ ਹੋ ਰਹੀ ਹੈ। ਗਰਮੀ ਦੇ ਮੌਸਮ ਦੌਰਾਨ ਲੋਕ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਦਾ ਆਨੰਦ ਮਾਣ ਰਹੇ ਹਨ।