National
ਪਹਾੜਾਂ ‘ਤੇ ਫਿਰ ਤੋਂ ਬਰਫਬਾਰੀ, ਕਸ਼ਮੀਰ-ਹਿਮਾਚਲ ‘ਚ ਹਾਈਵੇਅ ਬੰਦ

ਉੱਤਰਾਖੰਡ, ਹਿਮਾਚਲ ਅਤੇ ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਹੋਈ ਹੈ। ਕਸ਼ਮੀਰ ਅਤੇ ਹਿਮਾਚਲ ਵਿੱਚ ਬਰਫ਼ਬਾਰੀ ਕਾਰਨ ਹਾਈਵੇਅ ਬੰਦ ਕਰ ਦਿੱਤੇ ਗਏ ਹਨ। ਹਾਲਾਂਕਿ ਬਰਫ ਦੀ ਚਾਦਰ ‘ਚ ਲਪੇਟੀਆਂ ਸੈਰ-ਸਪਾਟੇ ਵਾਲੀਆਂ ਥਾਵਾਂ ‘ਤੇ ਸੈਲਾਨੀਆਂ ਦੀ ਗਿਣਤੀ ਵਧ ਰਹੀ ਹੈ।

ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਇੱਥੇ ਮੀਂਹ ਪੈ ਸਕਦਾ ਹੈ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਬਰਬਾਦ ਹੋ ਗਈਆਂ ਹਨ।
