Connect with us

Gurdaspur

ਗੁਰਦਾਸਪੁਰ ਦੀ ਕੇਂਦਰੀ ਜੇਲ ਨੂੰ ਆਈਸੋਲੇਸ਼ਨ ਜੇਲ ਬਣਾਉਣ ਤੇ ਸਮਾਜਿਕ ਜੱਥੇਬੰਦੀਆਂ ਨੇ ਜਤਾਇਆ ਰੋਸ

Published

on

ਗੁਰਦਸਪੂਰ, 30 ਜੁਲਾਈ (ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੀ ਕੇਂਦਰੀ ਜੇਲ ਵਿੱਚ ਬੰਦ 550 ਦੇ ਕਰੀਬ ਕੈਦੀਆਂ ਨੂੰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸ਼ਿਫਟ ਕਰ ਗੁਰਦਾਸਪੁਰ ਜੇਲ ਨੂੰ ਆਈਸੋਲੇਸ਼ਨ ਵਾਰਡ ਬਣਾ ਕੇ ਇਸ ਜੇਲ ਵਿਚ ਕੋਰੋਨਾ ਪੀੜਤ ਕੈਦੀਆਂ ਨੂੰ ਰੱਖਿਆ ਜਾਵੇਗਾ। ਜਿਸਦੇ ਰੋੋਸ ਵਜੋਂ ਅੱਜ ਗੁਰਦਾਸਪੁਰ ਦੀਆਂ ਸਮਾਜਿਕ ਜਥ੍ਹੇਬੰਦੀਆਂ ਨੇ ਇਸ ਗੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਗੁਰਦਾਸਪੁਰ ਜੇਲ ਨੂੰ ਕੋਰੋਨਾ ਆਈਸੋਲੇਸ਼ਨ ਵਾਰਡ ਨਾ ਬਣਾਇਆ ਜਾਵੇ ਇਸ ਸਬੰਧੀ ਉਹਨਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ,ਸੀਵਲ ਸਰਜਨ ਗੁਰਦਾਸਪੁਰ ਅਤੇ ਜੇਲ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੇ ਕੇਂਦਰੀ ਜੇਲ ਗੁਰਦਾਸਪੁਰ ਨੂੰ ਆਈਸੋਲੇਸ਼ਨ ਵਾਰਡ ਬਣਾ ਕੇ ਇਸ ਜੇਲ ਵਿਚ ਕੋਰੋਨਾ ਪੀੜਤ ਕੈਦੀਆਂ ਅਤੇ ਹਵਾਲਾਤੀਆ ਨੂੰ ਰੱਖਿਆ ਜਾਵੇਗਾ। ਜਿਸ ਨਾਲ ਗੁਰਦਾਸਪੁਰ ਵਿੱਚ ਕੋਰੋਨਾ ਵਾਇਰਸ ਫੈਲ ਸਕਦਾ ਹੈ ਕਿਉਂਕਿ ਗੁਰਦਾਸਪੁਰ ਦੀ ਕੇਂਦਰੀ ਜੇਲ ਰਿਹਾਇਸ਼ੀ ਇਲਾਕੇ ਵਿੱਚ ਹੈ ਅਤੇ ਆਸ ਪਾਸ ਜੁਡੀਸ਼ੀਅਲ ਵੀ ਹੈ ਅਤੇ ਆਸ ਪਾਸ ਦੇ ਇਲਾਕੇ ਵਿੱਚ ਹੁਣ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ। ਇਸ ਲਈ ਸਮਾਜਿਕ ਸੰਸਥਾਵਾਂ ਦੀ ਮੰਗ ਹੈ ਕਿ ਸਰਕਾਰ ਇਸ ਫੈਸਲੇ ਨੂੰ ਵਾਪਿਸ ਲਵੇ ਅਤੇ ਕਿਸੇ ਹੋਰ ਜਗ੍ਹਾ ਤੇ ਇਹ ਆਈਸੋਲੇਸ਼ਨ ਜੇਲ ਬਣਾਈ ਜਾਵੇ।