Punjab
ਪੁੱਤ ਬਣਿਆ ਕਪੁੱਤ, ਨਸ਼ੇ ਦੀ ਹਾਲਤ ‘ਚ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਪਠਾਨਕੋਟ : ਸ਼ਹਿਰ ਵਿੱਚ ਇੱਕ ਨੌਜਵਾਨ ਨੇ ਨਸ਼ੇ ਦੀ ਹਾਲਤ ਵਿੱਚ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਦਰਅਸਲ, ਸਰਾਏ ਮੁਹੱਲੇ ਵਿੱਚ ਇੱਕ ਕਲਯੁਗੀ ਪੁੱਤਰ ਨੇ ਆਪਣੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਅਪਰਾਧ ਕਰਨ ਤੋਂ ਬਾਅਦ ਦੋਸ਼ੀ ਨੇ ਉੱਥੋਂ ਭੱਜਣ ਲਈ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਕੰਡਿਆਲੀ ਤਾਰ ‘ਤੇ ਡਿੱਗ ਪਿਆ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਫਿਲਹਾਲ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਡਾਕਟਰ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਦੀ ਹਾਲਤ ਬਹੁਤ ਗੰਭੀਰ ਹੈ। ਉਸ ਨੇ ਚਾਕੂ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇਗੀ।