Punjab
ਨਾਭਾ ਦੇ ਪੁੱਤ ਨੇ ਚਮਕਾਇਆ ਪੰਜਾਬ ਦਾ ਨਾਂ, CM ਮਾਨ ਨੇ ਦਿੱਤੀ ਵਧਾਈ
ਪੰਜਾਬ ਦੇ ਨਾਭਾ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਨਾਭਾ ਦੇ ਹੋਣਹਾਰ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ ਵਿੱਚ ਹੋਈ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਜਗਸ਼ੇਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਮਿਸਰ ਵਿੱਚ ਹੋਈ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤ ਕੇ ਜਗਸ਼ੇਰ ਨੇ ਪੰਜਾਬ ਨੂੰ ਮਾਣ ਮਹਿਸੂਸ ਕਰਵਾਇਆ ਹੈ।
ਇਸ ਪ੍ਰਾਪਤੀ ਨੂੰ ਪੰਜਾਬ ਦੀ ਬੈਡਮਿੰਟਨ ਲਈ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ। ਜਗਸ਼ੇਰ ਦੀ ਕਾਮਯਾਬੀ ਨਾਲ ਉਸ ਦੇ ਪਰਿਵਾਰ, ਕੋਚ ਅਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਗਸ਼ੇਰ ਸਿੰਘ ਖੰਗੂੜਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਉਨ੍ਹਾਂ ਦੀ ਇਸ ਕਾਮਯਾਬੀ ਨੇ ਪੰਜਾਬ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਕੰਮ ਕੀਤਾ ਹੈ।
