Connect with us

punjab

ਸੋਨਿਆ ਗਾਂਧੀ ਨੇ ਮੰਤਰੀ ਮੰਡਲ ਦੇ ਫੇਰਬਦਲ ਨੂੰ ਲੈਕੇ ਕੈਪਟਨ ਨੂੰ ਦਿੱਤੀ ਹਰੀ ਝੰਡੀ

Published

on

sonia nd captain 1

ਚੰਡੀਗੜ੍ਹ : ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕਰੀਬ ਇੱਕ ਘੰਟਾ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਵਿੱਖ ਦੀ ਰਣਨੀਤੀ ‘ਤੇ ਵਿਚਾਰ ਕੀਤਾ।

ਪੰਜਾਬ ਦੇ ਕੈਬਨਿਟ ਫੇਰਬਦਲ ਬਾਰੇ ਵੀ ਚਰਚਾ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਅਮਰਿੰਦਰ ਸਿੰਘ (Capt. Amarinder Singh) ਨੂੰ ਮੰਤਰੀ ਮੰਡਲ ਦੇ ਫੇਰਬਦਲ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪਰਤਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਤਰੀਕ ਦਾ ਐਲਾਨ ਕਰ ਸਕਦੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਸੋਨੀਆ ਗਾਂਧੀ (Sonia Gandhi) ਨਾਲ ਨਿਰਾਸ਼ ਵਰਗਾਂ ਨੂੰ ਪ੍ਰਤੀਨਿਧਤਾ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਸੀ। ਇਸ ਬਾਰੇ ਜਲਦੀ ਹੀ ਫੈਸਲਾ ਲਿਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ 15 ਅਗਸਤ ਤੋਂ ਬਾਅਦ ਕੈਬਨਿਟ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ।

ਸਵੇਰੇ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚਣ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਸਾਬਕਾ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ (Parshant Kishor) ਨਾਲ ਮੁਲਾਕਾਤ ਕੀਤੀ। ਪ੍ਰਸ਼ਾਂਤ ਕਿਸ਼ੋਰ ਕਪੂਰਥਲਾ ਹਾਊਸ ਪਹੁੰਚੇ ਅਤੇ ਲੰਮੇ ਸਮੇਂ ਤੱਕ ਗੱਲਬਾਤ ਚਲਦੀ ਰਹੀ । ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨਾਲ ਗੱਲਬਾਤ ਦਾ ਕੋਈ ਜਨਤਕ ਜ਼ਿਕਰ ਨਹੀਂ ਕੀਤਾ, ਪਰ ਕਿਹਾ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸ਼ੋਰ ਨਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕੀਤੀ। ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਭਾਵੇਂ ਉਹ ਪ੍ਰਮੁੱਖ ਸਲਾਹਕਾਰ ਦੀ ਭੂਮਿਕਾ ਵਿੱਚ ਨਹੀਂ ਹਨ, ਪਰ ਉਹ ਮੁੱਖ ਮੰਤਰੀ ਦੇ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਗੇ ਅਤੇ ਜੋ ਵੀ ਸੰਭਵ ਹੋ ਸਕੇ ਸਹਿਯੋਗ ਦਿੰਦੇ ਰਹਿਣਗੇ।