Connect with us

Uncategorized

ਸੋਨੀਆ ਗਾਂਧੀ ਕੋਰੋਨਾ ਸੰਕਰਮਿਤ ਹੋਣ ਕਾਰਨ ਅੱਜ ED ਸਾਹਮਣੇ ਨਹੀਂ ਹੋਵੇਗੀ ਪੇਸ਼

Published

on

sonia gandhi

ਨਵੀਂ ਦਿੱਲੀ:

ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਬੁੱਧਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਇਹ ਜਾਣਕਾਰੀ ਦਿੰਦਿਆਂ ਕਾਂਗਰਸ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਡਾਇਰੈਕਟੋਰੇਟ ਵੱਲੋਂ ਪਿਛਲੇ ਹਫ਼ਤੇ 8 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਈਡੀ ਦਾ ਸੰਮਨ ਮਿਲਣ ਤੋਂ ਬਾਅਦ ਸੋਨੀਆ ਕੋਰੋਨਾ ਸੰਕਰਮਿਤ ਹੋ ਗਈ ਅਤੇ ਹੁਣ ਤੱਕ ਉਨ੍ਹਾਂ ਦੀ ਨੈਗੇਟਿਵ ਰਿਪੋਰਟ ਨਹੀਂ ਆਈ ਹੈ।

ਕਾਂਗਰਸ ਦੇ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੂਰਜੇਵਾਲਾ ਨੇ ਸੋਨੀਆ ਗਾਂਧੀ ਦੇ ਇਨਫੈਕਸ਼ਨ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਈਡੀ ਨੇ ਪਿਛਲੇ ਹਫਤੇ ਕਾਂਗਰਸ ਪ੍ਰਧਾਨ ਦੇ ਨਾਲ-ਨਾਲ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਸੰਮਨ ਜਾਰੀ ਕੀਤਾ ਸੀ ਅਤੇ ਉਸ ਤੋਂ ਬਾਅਦ ਸੋਨੀਆ ਨੂੰ ਇਨਫੈਕਸ਼ਨ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੰਕਰਮਿਤ ਹੋਣ ਦੇ ਬਾਵਜੂਦ ਸੋਨੀਆ ਗਾਂਧੀ ਬੁੱਧਵਾਰ ਨੂੰ ਈਡੀ ਸਾਹਮਣੇ ਪੇਸ਼ ਹੋਵੇਗੀ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਅਜੇ ਤੱਕ ਨਹੀਂ ਆਈ ਹੈ ਅਤੇ ਉਹ ਅਜੇ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ। ਉਨ੍ਹਾਂ ਕਿਹਾ ਕਿ ਸੋਨੀਆ ਤੋਂ ਪੁੱਛਗਿੱਛ ਲਈ ਈਡੀ ਤੋਂ ਇਕ ਹੋਰ ਤਰੀਕ ਮੰਗੀ ਜਾਵੇਗੀ।

ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਨੂੰ 8 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਾਂਗਰਸ ਪ੍ਰਧਾਨ ਨੇ ਪਿਛਲੇ ਹਫਤੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਤਾਂ ਉਹ ਖੁਦ ਈਡੀ ਸਾਹਮਣੇ ਪੇਸ਼ ਹੋਵੇਗੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਵੀ ਕੋਵਿਡ ਇਨਫੈਕਸ਼ਨ ਹੋ ਗਈ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ 13 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ 5 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਦੇਸ਼ ਤੋਂ ਬਾਹਰ ਹੋਣ ਕਾਰਨ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਹੈ।