Connect with us

Health

ਸੋਨੀ ਵਲੋ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ

Published

on

op soni cabinet minister

ਚੰਡੀਗੜ੍ਹ, ਨਵੰਬਰ : ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜ਼ਾਨਾ 40000 ਟੈਸਟ ਕਰਨ ਦੇ ਹੁਕਮ ਦਿੱਤੇ ਹਨ।

ਸ੍ਰੀ ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਸ੍ਰੀ ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਸ੍ਰੀ ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਅਤੇ ਕੁਝ ਸੀ.ਐਚ.ਸੀ/ਪੀ.ਐਚ.ਸੀ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ
ਡਬਲਿਊ.ਐਚ.ਉ. ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਅਾਰ.ਟੀ.ਪੀ.ਸੀ.ਆਰ. ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ 19 ਸਬੰਧੀ ਵੱਧ ਤੋਂ ਵੱਧ ਆਰ.ਟੀ.ਪੀ.ਸੀ.ਆਰ. ਟੈਸਟ ਹੀ ਕੀਤੇ ਜਾਣ। ਸ਼੍ਰੀ ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਇਕਾਂਤਵਾਸ ਸਬੰਧੀ ਪੁਖਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ।

ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ।