Corona Virus
ਪੁਲਿਸ ਗੀਤ ਗਾ ਕੇ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਦੀ ਜੰਗ ਲੜਨ ਲਈ ਪਹਿਲਾ 21 ਦਿਨ ਦਾ ਲਾਕਡਾਊਨ ਕੀਤਾ ਗਿਆ ਸੀ ਪਰ ਹਾਲਾਤ ਠੀਕ ਨਾ ਹੋਣ ਕਾਰਨ ਤਾਲਾਬੰਦੀ ਨੂੰ 3 ਮਈ ਤੱਕ ਵਧਾਇਆ ਗਿਆ। ਜਿਸ ਦੇ ਚਲਦੇ ਗੁਰਦਾਸਪੁਰ ਦੇ ਬਟਾਲਾ ਵਿੱਚ ਤੈਨਾਤ ਪੁਲਿਸ ਅਧਿਕਾਰੀ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਹੁਣ ਇੱਕ ਵਾਰ ਫਿਰ ਐਸ.ਪੀ ਜਸਵੀਰ ਸਿੰਘ ਰਾਏ ਅਤੇ ਉਨ੍ਹਾਂ ਦੀ ਟੀਮ ਵੱਲੋਂ ਅਨੋਖੇ ਤਰੀਕੇ ਨਾਲ ਲੋਕਾਂ ਨੂੰ ਕੋਰੋਨਾ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ। ਐੱਸ ਪੀ ਜਸਵੀਰ ਸਿੰਘ ਗਾਣਾ ਗਾ ਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਲਰ ਰਹੇ ਹਨ।

ਐੱਸ ਪੀ ਵੱਲੋਂ ਚੁੱਕੇ ਇਸ ਕਦਮ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਅਤੇ ਲੋਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਜਾ ਰਿਹਾ ਹੈ।