Punjab
ਸਪੀਕਰ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਥੋਂ ਜਾਰੀ ਆਪਣੇ ਸ਼ੌਕ ਸੰਦੇਸ਼ ਵਿੱਚ ਉਹਨਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਜੋ ਆਪਣੇ ਸਵਾਸਾਂ ਦੀ ਪੂੰਜੀ ਭੋਗ ਗੁਰੂ ਚਰਨਾਂ ‘ਚ ਜਾ ਬਿਰਾਜੇ ਹਨ, ਮੈਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹੋਇਆ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ।
ਉਹਨਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਇਕ ਲੋਕ ਆਗੂ ਸਨ ਅਤੇ ਉਹਨਾਂ ਵੱਲੋਂ ਧਾਰਮਿਕ ਖੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਸਪੀਕਰ ਨੇ ਕਿਹਾ ਕਿ ਪਰਮਾਤਮਾ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਨੂੰ ਇਸ ਭਾਣੇ ਨੂੰ ਸਹਿਣ ਕਰਨ ਦਾ ਬਲ ਬਖਸ਼ੇ।
ਕਬਿਲੇਗੌਰ ਹੈ ਕਿ ਜਥੇਦਾਰ ਤੋਤਾ ਸਿੰਘ ਖੇਤੀਬਾੜੀ ਮੰਤਰੀ, ਸਿੱਖਿਆ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਰਹੇ ਹਨ।