Connect with us

Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

Published

on

ਚੰਡੀਗੜ੍ਹ, 5 ਜੁਲਾਈ 2023

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ.ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ। ਉਨ੍ਹਾਂ ਦੱਸਿਆ ਕਿ ਡਾ.ਆਜ਼ਾਦ ਨੇ ਮੂਲ ਅਨਾਜ਼ ‘ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ।  ਉਨ੍ਹਾਂ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।