Connect with us

Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Published

on

AAM AADMI PARTY : ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਨੇ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਕੇਜਰੀਵਾਲ ਨੂੰ ਮਿਲਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ‘ਆਪ’ ਦੇ ਕਈ ਵਿਧਾਇਕ ਸ਼ਾਮਲ ਸਨ।

ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਇਆ ਸੀ ਅਤੇ ਉਹ ਚਾਹੁੰਦੇ ਸਨ ਕਿ ਲੋਕ ਸਭਾ ਚੋਣਾਂ ਕੇਜਰੀਵਾਲ ਤੋਂ ਬਿਨਾਂ ਹੀ ਕਰਵਾਈਆਂ ਜਾਣ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਇਨਸਾਫ ਦਿੱਤਾ ਹੈ ਅਤੇ ਲੋਕਤੰਤਰ ਦੀ ਜਿੱਤ ਹੋਈ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਜਰੀਵਾਲ ਦੀ ਜੇਲ੍ਹ ਤੋਂ ਰਿਹਾਈ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮਨੋਬਲ ਵਧਿਆ ਹੈ ਅਤੇ ਅਸੀਂ ਮਿਲ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਵਾਂਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਵਿੱਚ ਖੁਸ਼ੀ ਦਾ ਮਾਹੌਲ ਹੈ।