Connect with us

Uncategorized

ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਰਾਣਾ ਕੇ.ਪੀ. ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

Published

on

sant baba dilawar singhsant baba dilawar singh

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਾਬਾ ਦਿਲਾਵਰ ਸਿੰਘ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਨਕੋ ਜੱਬੜ੍ਹ ਵਿਖੇ ਚੱਲ ਵਸੇ ਸਨ। ਉਨ੍ਹਾਂ ਬਾਬਾ ਦਿਲਾਵਰ ਸਿੰਘ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਸੇਵਾ ਤੇ ਤਿਆਗ ਦੀ ਮੂਰਤ ਸੰਤ ਦਿਲਾਵਰ ਸਿੰਘ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ, ਸਿੱਖਿਆ ਦਾ ਪਾਸਾਰ ਕਰਨ ਵਾਲੇ ਅਤੇ ਪਰਉਪਕਾਰੀ ਸ਼ਖਸੀਅਤ ਸਨ।

ਆਪਣੇ ਸ਼ੋਕ ਸੁਨੇਹੇ ਵਿਚ ਸਪੀਕਰ ਨੇ ਕਿਹਾ ਕਿ ਸਮਾਜ ਸੇਵਾ ਵਿਚ ਸੰਤ ਬਾਬਾ ਦਿਲਾਵਰ ਸਿੰਘ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਬਾਬਾ ਜੀ ਨੇ ਮੋਹਰੀ ਭੂਮਿਕਾ ਨਿਭਾਈ। ਉਹ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਸਨ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਯੂਨੀਵਰਸਿਟੀ ਦਾ ਦੋਆਬਾ ਖੇਤਰ ਦੇ ਪੇਂਡੂ ਇਲਾਕਿਆਂ ਵਿਚ ਮਿਆਰੀ ਉਚੇਰੀ ਸਿੱਖਿਆ ਦੇ ਪਾਸਾਰ ਕਰਨ ਵਿਚ ਵੀ ਮਿਸਾਲੀ ਯੋਗਦਾਨ ਹੈ। ਸੰਤ ਬਾਬਾ ਦਿਲਾਵਰ ਸਿੰਘ ਦੀ ਨਿਸ਼ਕਾਮ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੁਖੀ ਪਰਿਵਾਰ ਦੇ ਮੈਂਬਰਾਂ, ਸ਼ਰਧਾਲੂਆਂ ਅਤੇ ਕੈਨੇਡਾ ਵਾਸੀ ਜਤਿੰਦਰ ਮਿਨਹਾਂਸ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।